Chronicle news/Ajay
5 ਦਸੰਬਰ: 6 ਦਸੰਬਰ ਨੂੰ ਦਿੱਲੀ ਵੱਲ ਕਿਸਾਨਾਂ ਦੇ ਐਲਾਨਿਤ ਕੂਚ ਤੋਂ ਪਹਿਲਾਂ ਹਰਿਆਣਾ ਸਰਕਾਰ ਨੇ ਸ਼ੰਬੂ ਬਾਰਡਰ 'ਤੇ ਧਾਰਾ 144 ਲਾਗੂ ਕਰ ਦਿੱਤੀ ਹੈ ਅਤੇ ਚਾਰ ਤੋਂ ਵੱਧ ਬੰਦਿਆਂ ਦੇ ਇਕੱਠ 'ਤੇ ਪਾਬੰਦੀ ਲਗਾਈ ਗਈ ਹੈ। ਸਰਕਾਰ ਵੱਲੋਂ ਬਾਰਡਰ 'ਤੇ ਪੋਸਟਰ ਲਗਾ ਕੇ ਕਿਸਾਨਾਂ ਨੂੰ ਚੇਤਾਵਨੀ ਦਿੱਤੀ ਗਈ ਹੈ ਕਿ ਦਿੱਲੀ ਪੁਲਿਸ ਤੋਂ ਪਹਿਲਾਂ ਇਜਾਜ਼ਤ ਲੈਣ ਬਿਨਾਂ ਅੱਗੇ ਵੱਧਣ ਦੀ ਮਨਾਹੀ ਹੈ।
ਅੰਬਾਲਾ ਦੇ ਡਿਪਟੀ ਕਮਿਸ਼ਨਰ ਨੇ ਵੀ ਆਦੇਸ਼ ਦਿੱਤੇ ਹਨ ਕਿ ਕਿਸਾਨਾਂ ਨੂੰ ਦਿੱਲੀ ਪੁਲਿਸ ਤੋਂ ਪੂਰੀ ਤਰ੍ਹਾਂ ਇਜਾਜ਼ਤ ਲੈਣੀ ਹੋਵੇਗੀ। ਇਜਾਜ਼ਤ ਨਾ ਮਿਲਣ ਦੀ ਸਥਿਤੀ 'ਚ ਕਿਸਾਨ ਕੂਚ ਨਹੀਂ ਕਰ ਸਕਦੇ। ਦੂਜੇ ਪਾਸੇ, ਕਿਸਾਨ ਆਗੂ ਸਰਵਨ ਸਿੰਘ ਪੰਧੇਰ ਨੇ ਕਿਹਾ ਹੈ ਕਿ ਬੀਤੇ ਦਿਨ ਅੰਬਾਲਾ ਦੇ ਪ੍ਰਸ਼ਾਸਨ ਨਾਲ ਗੱਲਬਾਤ ਹੋ ਚੁੱਕੀ ਹੈ ਅਤੇ ਕਿਸਾਨ ਪੈਦਲ ਹੀ ਦਿੱਲੀ ਵੱਲ ਰਵਾਨਾ ਹੋਣਗੇ।
ਕਿਸਾਨਾਂ ਵੱਲੋਂ ਹਰ ਰੋਜ਼ 8 ਘੰਟੇ ਪੈਦਲ ਯਾਤਰਾ ਕਰਨ ਦੀ ਯੋਜਨਾ ਬਣਾਈ ਗਈ ਹੈ, ਜੋ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਜਾਰੀ ਰਹੇਗੀ। ਸ਼ੰਬੂ ਬਾਰਡਰ ਤੋਂ ਕੂਚ ਦੀ ਸ਼ੁਰੂਆਤ ਹੋਵੇਗੀ।