Chronicle news/Pooja
ਸੰਭੂ ਬਾਰਡਰ, 7 ਦਸੰਬਰ: ਕਿਸਾਨ ਮੋਰਚੇ ਦੇ ਨੇਤਾ ਸਰਵਣ ਸਿੰਘ ਪੰਧੇਰ ਨੇ ਜਾਣਕਾਰੀ ਦਿੰਦਿਆਂ ਕਿਹਾ ਹੈ ਕਿ ਦਿੱਲੀ ਕੂਚ ਹੁਣ 8 ਦਸੰਬਰ ਨੂੰ ਕੀਤਾ ਜਾਵੇਗਾ। ਪੰਧੇਰ ਨੇ ਕਿਹਾ ਕਿ ਉਹ ਟਕਰਾਅ ਦੀ ਸਥਿਤੀ ਤੋਂ ਬਚਣਾ ਚਾਹੁੰਦੇ ਹਨ ਅਤੇ ਸ਼ਾਂਤਮਈ ਤਰੀਕੇ ਨਾਲ ਪੈਦਲ ਦਿੱਲੀ ਵੱਲ ਜਾ ਰਹੇ ਸਨ।
ਪਰ, ਪੁਲਿਸ ਵਲੋਂ ਕਿਸਾਨਾਂ ਉਤੇ ਅੱਥਰੂ ਗੈਸ ਦੇ ਗੋਲੇ ਛੱਡੇ ਗਏ, ਜਿਸ ਕਾਰਨ ਕਈ ਕਿਸਾਨ ਜਖਮੀ ਹੋ ਗਏ। ਪੰਧੇਰ ਨੇ ਕਿਹਾ ਕਿ ਪਹਿਲਾਂ ਜਖਮੀ ਕਿਸਾਨਾਂ ਦਾ ਇਲਾਜ ਕਰਵਾਇਆ ਜਾਵੇਗਾ, ਉਸ ਤੋਂ ਬਾਅਦ 8 ਦਸੰਬਰ ਨੂੰ 101 ਕਿਸਾਨ ਜਥੇਦਾਰਾਂ ਦੇ ਨਾਲ ਦਿੱਲੀ ਵੱਲ ਰਵਾਨਗੀ ਹੋਵੇਗੀ।
ਉਨ੍ਹਾਂ ਪੁੱਛਿਆ ਕਿ ਜਦੋਂ ਕਿਸਾਨ ਸ਼ਾਂਤਮਈ ਤਰੀਕੇ ਨਾਲ ਪੈਦਲ ਜਾ ਰਹੇ ਹਨ ਤਾਂ ਉਨ੍ਹਾਂ ਨੂੰ ਰੋਕਣ ਦੀ ਜ਼ਰੂਰਤ ਕਿਉਂ ਪੈ ਰਹੀ ਹੈ? ਉਨ੍ਹਾਂ ਕਿਹਾ ਕਿ ਕਿਸਾਨ ਕੇਵਲ ਖੇਤੀ ਮੰਤਰੀ ਨਾਲ ਗੱਲਬਾਤ ਕਰਨਾ ਚਾਹੁੰਦੇ ਹਨ।
ਪੰਧੇਰ ਨੇ ਇਹ ਵੀ ਕਿਹਾ ਕਿ ਜੇ 12 ਵਜੇ ਤੱਕ ਕੇਂਦਰ ਸਰਕਾਰ ਵਲੋਂ ਸੱਦਾ ਨਹੀਂ ਮਿਲਿਆ, ਤਾਂ 8 ਦਸੰਬਰ ਨੂੰ ਕਿਸਾਨ ਦਿੱਲੀ ਵੱਲ ਕੂਚ ਕਰਨਗੇ।