Chronicle news/Ajay
ਪਟਿਆਲਾ, 25/Sep — ਪਟਿਆਲਾ ਦੇ ਸਰਕਾਰੀ ਮਹਿੰਦਰਾ ਕਾਲਜ ਵਿੱਚ ਪ੍ਰਿੰਸੀਪਲ ਡਾ. ਅਮਰਜੀਤ ਸਿੰਘ ਦੀ ਅਗਵਾਈ ਹੇਠ, NSS ਯੂਨਿਟ ਦੇ ਵਲੰਟੀਅਰਾਂ ਅਤੇ ਵਿਦਿਆਰਥੀਆਂ ਵੱਲੋਂ ਰਾਸਟਰੀ ਸੇਵਾ ਦਿਵਸ ਮਨਾਇਆ ਗਿਆ। ਇਸ ਮੌਕੇ, ਕਾਲਜ ਦੇ ਅੰਦਰ ਵਾਤਾਵਰਣ ਦੀ ਸਾਫ਼ ਸੁਥਰਾਈ ਅਤੇ ਹਰਿਆਲਾਪਣ ਨੂੰ ਵਧਾਉਣ ਦੇ ਉਦੇਸ਼ ਨਾਲ ਬੂਟੇ ਲਗਾਏ ਗਏ।
ਇਸ ਇਵੈਂਟ ਦੌਰਾਨ, ਵਿਦਿਆਰਥੀਆਂ ਨੇ ਆਪਣੇ ਆਲੇ ਦੁਆਲੇ ਨੂੰ ਸਾਫ਼ ਸੁਥਰਾ ਰੱਖਣ ਅਤੇ ਵਾਤਾਵਰਣ ਨੂੰ ਸੁੰਦਰ ਬਣਾਉਣ ਲਈ ਜਾਗਰੂਕਤਾ ਫੈਲਾਉਣ ਦੇ ਲਈ ਇੱਕ ਰੈਲੀ ਦਾ ਆਯੋਜਨ ਵੀ ਕੀਤਾ। ਰੈਲੀ ਵਿੱਚ ਭਾਗ ਲੈ ਰਹੇ ਵਿਦਿਆਰਥੀਆਂ ਨੇ “ਹਰਿਆਲੀ ਸਾਡੇ ਭਵਿੱਖ ਲਈ” ਦਾ ਸਲੋਗਨ ਦੇ ਕੇ ਲੋਕਾਂ ਨੂੰ ਵਾਤਾਵਰਣ ਰੱਖਿਆ ਅਤੇ ਬੂਟੇ ਲਗਾਉਣ ਲਈ ਪ੍ਰੇਰਿਤ ਕੀਤਾ।
ਡਾ. ਅਮਰਜੀਤ ਸਿੰਘ ਨੇ ਕਿਹਾ, “ਸਾਡਾ ਟਾਰਗੇਟ ਸਿਰਫ ਬੂਟੇ ਲਗਾਉਣਾ ਨਹੀਂ, ਸਗੋਂ ਲੋਕਾਂ ਵਿੱਚ ਵਾਤਾਵਰਣ ਦੀ ਸੁਰੱਖਿਆ ਬਾਰੇ ਜਾਗਰੂਕਤਾ ਲਿਆਉਣਾ ਹੈ। ਅਸੀਂ ਚਾਹੁੰਦੇ ਹਾਂ ਕਿ ਵਿਦਿਆਰਥੀ ਆਪਣੇ ਵਾਤਾਵਰਣ ਲਈ ਜ਼ਿੰਮੇਵਾਰੀ ਮਹਿਸੂਸ ਕਰਨ।”