Chronicle News/Ajay
ਨਗਰ ਨਿਗਮ ਦੀਆਂ ਚੋਣਾਂ ਦੀ ਤਰੀਕ ਦਾ ਐਲਾਨ ਹੁੰਦਿਆਂ ਹੀ ਸਿਆਸੀ ਸਰਗਰਮੀ ਆ ਗਈ ਹੈ। ਸਾਰੀਆਂ ਰਾਜਨੀਤਿਕ ਪਾਰਟੀਆਂ ਵੱਲੋਂ ਆਪਣੇ ਹੱਕ ਦੇ ਵਿੱਚ ਪ੍ਰਚਾਰ ਸ਼ੁਰੂ ਹੋ ਚੁੱਕਿਆ ਹੈ। ਨਗਰ ਨਿਗਮ ਚੋਣਾਂ ਲਈ ਪ੍ਰਚਾਰ ਕਰਦੇ ਹੋਏ ਰਵਨੀਤ ਬਿੱਟੂ ਦਾ ਇੱਕ ਤੰਜ ਭਰਿਆ ਬਿਆਨ ਵੀ ਨਿਕਲ ਕੇ ਸਾਹਮਣੇ ਆ ਰਿਹਾ ਹੈ। ਰਵਨੀਤ ਬਿੱਟੂ ਵੱਲੋਂ ਆਪ ਸਰਕਾਰ ਤੇ ਹਮਲਾ ਕਰਦਿਆਂ ਹੋਇਆਂ ਉਹਨਾਂ ਨੂੰ ਆੜੇ ਹੱਥੀ ਲਿਆਈਆਂ ਹੈ। ਨਗਰ ਨਿਗਮ ਦੀਆਂ ਚੋਣਾਂ ਨੂੰ ਲੈ ਕੇ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਆਪ ਸਰਕਾਰ ਤੇ ਵਰਦੇ ਹੋਏ ਨਜ਼ਰ ਆਏ ਨੇ ਉਹਨਾਂ ਨੇ ਸੀਐਮ ਭਗਵੰਤ ਮਾਨ ਤੇ ਉਹਨਾਂ ਦੀ ਕੈਬਨਟ ਨੂੰ ਵੀ ਕਈ ਤਿੱਖੇ ਸਵਾਲ ਕੀਤੇ। ਉਹਨਾਂ ਵੱਲੋਂ ਕਿਹਾ ਗਿਆ ਕਿ ਭਗਵੰਤ ਮਾਨ ਦੀ ਸਰਕਾਰ ਸੂਬੇ ਵਿੱਚ ਪੂਰੀ ਤਰ੍ਹਾਂ ਫੇਲ ਹੈ। ਰਵਨੀਤ ਬਿੱਟੂ ਦਾ ਕਹਿਣਾ ਹੈ ਕਿ ਆਪ ਧੱਕੇਸ਼ਾਹੀ ਨਾਲ ਨਗਰ ਨਿਗਮ ਚੋਣਾਂ ਜਿੱਤਣਾ ਚਾਹੁੰਦੀ ਹੈ ਤੇ ਉੱਥੇ ਹੀ ਦੂਜੇ ਪਾਸੇ ਉਨਾਂ ਦੇ ਵੱਲੋਂ ਸਰਕਾਰੀ ਮਸ਼ੀਨਰੀ ਦੀ ਆਪ ਦੇ ਵੱਲੋਂ ਦੁਰਵਰਤੋਂ ਦੇ ਇਲਜ਼ਾਮ ਵੀ ਲਗਾਏ ਗਏ ਨੇ। ਦੂਜੇ ਪਾਸੇ ਆਮ ਆਦਮੀ ਪਾਰਟੀ ਦੇ ਵੱਲੋਂ ਵੀ ਆਪਣੀ ਪਹਿਲੀ ਲਿਸਟ ਜਾਰੀ ਕਰ ਦਿੱਤੀ ਗਈ ਹੈ। ਪਹਿਲੀ ਲਿਸਟ ਦੇ ਵਿੱਚ 784 ਉਮੀਦਵਾਰਾਂ ਦੇ ਨਾਂ ਹਨ । ਬੀਤੇ ਦਿਨ ਹੀ ਆਮ ਆਦਮੀ ਪਾਰਟੀ ਦੇ ਵੱਲੋਂ ਇੱਕ ਮੀਟਿੰਗ ਕੀਤੀ ਗਈ ਸੀ ਜਿਸ ਦੇ ਵਿੱਚ ਸੂਬਾ ਪ੍ਰਧਾਨ ਅਰੋੜਾ ਦੇ ਵੱਲੋਂ ਬਿਆਨ ਦਿੱਤਾ ਗਿਆ ਸੀ,ਕਿ ਆਮ ਆਦਮੀ ਪਾਰਟੀ ਇਸ ਵਾਰ ਵੀ ਵੱਡੀ ਲੀਡ ਦੇ ਨਾਲ ਐ.ਮਸੀ ਦੀਆਂ ਚੋਣਾਂ ਦੇ ਵਿੱਚ ਜਿੱਤ ਪ੍ਰਾਪਤ ਕਰੇਗੀ ਤੇ ਹੁਣ ਰਵਨੀਤ ਬਿੱਟੂ ਦਾ ਵੀ ਇਸੇ ਪਲਟਵਾਰ ਨਿਕਲ ਕੇ ਸਾਹਮਣੇ ਆਇਆ ਹੈ।